Thursday, September 16, 2010

ਭਗਉਤੀ ਕੋਣ ਹੈ

ਗੁਰਬਾਣੀ ਆਤਮ ਗਿਆਨ ਬ੍ਰਮਹ ਵਿਦਿਆ ਹੈ ! 
ਪੰਡਿਤਾ ਜਾਂ ਵਿਦਵਾਨਾਂ ਨੇ ਜਦੋਂ ਇਸ ਬ੍ਰਮਹ ਵਿਦਿਆ ਨੂੰ ਅਵਿਦਿਆ ਬਣਾ ਦਿੱਤਾ ਤਾਂ ਤ੍ਰੀਆ ਦਾ ਅਰਥ ਇਸਤਰੀ ਜਾਂ ਨਾਰੀ ਵੀ ਮੰਨਿਆ ਗਇਆ !

Page 486, Line 7 (ਰਵਿਦਾਸ)
ਮਾਧੋ ਅਬਿਦਿਆ ਹਿਤ ਕੀਨ ॥ ਬਿਬੇਕ ਦੀਪ ਮਲੀਨ ॥੧॥ ਰਹਾਉ ॥
माधो अबिदिआ हित कीन ॥ बिबेक दीप मलीन ॥१॥ रहाउ ॥


ਜਿਵੇ :-
ਚਰਨ : ਪੈਰ
ਕਰ : ਹੱਥ
ਨੇਤਰ : ਅੱਖਾ
ਸਰਵਣ : ਕੰਨ ਆਦਿ
ਮੰਨ ਲਏ ਗਏ ਓਸੇ ਤਰਾਂ ਤ੍ਰੀਆ ਨੂੰ ਇਸਤਰੀ ਵੀ ਮੰਨ ਲਿਆ ਗਇਆ ਪਰ ਸਾਡੇ ਕੋਲ ਫੁਰਮਾਨ ਹੈ,

Page 102, Line 3
ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥
सभ किछु घर महि बाहरि नाही ॥ बाहरि टोलै सो भरमि भुलाही ॥

ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥
गुर परसादी जिनी अंतरि पाइआ सो अंतरि बाहरि सुहेला जीउ ॥१॥


ਭਾਵੇ ਗੁਰਬਾਣੀ ਦੇ ਬਾਹਰਲੇ ਅਰਥ ਵੀ ਬਣ ਜਾਂਦੇ ਨੇ ਪਰ ਬਾਹਰਲੇ ਹੁੰਦੇ ਨਹੀ !

ਜਿਵੇ ਗੁਰਬਾਣੀ ਵਿਚ,
ਸੂਰਜ
ਚੰਦ ਤੀਰਥ ਸਤਗੁਰ ਸਮੁੰਦਰ ਦਰਿਆ ਆਦਿ ਸ਼ਬਦ ਤਾਂ ਬਾਹਰਲੇ ਨੇ ਪਰ ਅਸੀਂ ਅੰਦਰਲੇ ਅਰਥ ਹੀ ਲਵਾਂਗੇ ਕਿਓਂਕਿ ਬਾਹਰਲੇ ਅਰਥ ਕੱਚੇ ਤੇ ਅੰਦਰਲੇ ਅਰਥ ਪੱਕੇ (ਨਿਰਾਕਾਰੀ) ਹੁੰਦੇ ਹਨ !

----

ਭਗਉਤੀ : 

ਜਿਸ ਕੋਲ ਭਗਵੰਤ ਭਗਤੀ ਦਾ ਰੰਗ ਹੋਵੇ (ਜਿਵੇ: ਜਿਸ ਕੋਲ ਸਿੱਖੀ ਹੈ ਓਹੋ ਸਿੱਖ ਹੈ ! )
ਰੰਗ : ਗੁਰਮਤਿ ਵਾਲਾ ਰੰਗ
ਦੁਸਟ : polluted=ਦੂਸ਼ਿਤ ਸੋਚ =ਵਿਚਾਰ

Page 274, Line 10
ਭਗਉਤੀ ਭਗਵੰਤ ਭਗਤਿ ਕਾ ਰੰਗੁ ॥
भगउती भगवंत भगति का रंगु ॥


ਸਵਾਲ : ਭਗਉਤੀ ਕੋਣ ਹੈ..?

ਜਵਾਬ : ਜਿਸ ਕੋਲ ਭਗਵੰਤ =ਪਰਮੇਸ਼ਰ ਦੀ ਭਗਤਿ ਦਾ ਰੰਗ =ਗੁਰੂ ਕੀ ਮਤਿ ਹੋਵੇ !


Page 274, Line 10
ਸਗਲ ਤਿਆਗੈ ਦੁਸਟ ਕਾ ਸੰਗੁ ॥
सगल तिआगै दुसट का संगु ॥

ਓਸਨੇ ਸਾਰਾ=total ਦੂਸ਼ਿਤ ਕਾ ਸੰਗ=ਦੁਰਮਤ ਦਾ ਸਾਥ, ਮਨ ਦਾ ਸੰਗ ਛੱਡ ਦਿੱਤਾ ਹੋਵੇ !
ਓਹੋ ਹੀ ਅਸਲ ਭਗਉਤੀ ਹੈ !


ਭਗਉਤੀ ਦਾ ਅਰਥ ਬਣਿਆ=ਗੁਰਮਤਿ


"ਚੰਡੀ ਵੀ ਇਸੀ ਨੂੰ ਕਹਿੰਦੇ ਨੇ"

-----

ਦਸਮਗ੍ਰੰਥ ਮਹਾਨਕੋਸ਼ ਅਨੁਸਾਰ (ਪੰਨਾ ੬੧੬)
ਦਸ਼ਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਗ੍ਰੰਥ. ਇਸ ਗ੍ਰੰਥ ਦੀ ਸੰਖੇਪ ਕਥਾ ਇਉਂ ਹੈ:-

ਦਸਮਗ੍ਰੰਥ
ਮਾਤਾ ਸੁੰਦਰੀ ਜੀ ਦੀ ਆਗਾ ਅਨੁਸਾਰ ਸੰਮਤ ੧੭੭੮ ਵਿੱਚ ਭਾਈ ਮਨੀਸਿੰਘ ਜੀ ਦਰਬਾਰ ਸਾਹਿਬ ਅਮ੍ਰਿਤਸਰ ਜੀ ਦੇ ਗ੍ਰੰਥੀ ਥਾਪੇ ਗਏ. ਭਾਈਸਾਹਿਬ ਨੇ ਇਹ ਸੇਵਾ ਬਹੁਤ ਉੱਤਮ ਰੀਤੀ ਨਾਲ ਨਿਬਾਹੀ ਅਤੇ ਸਿੱਖ ਧਰਮ ਦਾ ਪ੍ਰਚਾਰ ਚੰਗੀ ਤਰਾਂ ਕੀਤਾ. ਇਸ ਅਧਿਕਾਰ ਵਿੱਚ ਹੋਰ ਪੁਸਤਕ ਰਚਣ ਤੋਂ ਛੁੱਟ, ਭਾਈ ਸਾਹਿਬ ਨੇ ਇੱਕ ਚੌਥੀ ਬੀੜ ਗੁਰੂ ਗ੍ਰੰਥਸਾਹਿਬ ਜੀ ਦੀ ਬਣਾਈ, ਜਿਸ ਵਿੱਚ ਰਾਗਾਂ ਦੇ ਕ੍ਰਮ ਅਨੁਸਾਰ ਹਰੇਕ ਸਤਿਗੁਰੂ ਅਤੇ ਭਗਤ ਦੀ ਬਾਣੀ ਇੱਕ ਇੱਕ ਥਾਂ ਜੁਦੀ ਕਰਕੇ ਲਿਖੀ. ਇਸ ਤੋਂ ਵੱਖ, ਜਿੱਥੋਂ ਕਿੱਥੋਂ ਵਡੇ ਜਤਨ ਨਾਲ ਦਸਮ ਸਤਿਗੁਰੂ ਦੀ ਉਪਦੇਸ਼ਮਈ ਬਾਣੀ ਅਤੇ ਸੰਸਕ੍ਰਿਤ ਗ੍ਰੰਥਾਂ ਦੇ ਅਨੁਵਾਦ ਏਕਤ੍ਰ ਕਰਕੇ ਇੱਕ ਜਿਲਦ- ''ਦਸਵੇਂ ਪਾਤਸ਼ਾਹ ਕਾ ਗ੍ਰੰਥ'' ਨਾਮ ਕਰਕੇ ਲਿਖੀ.

ਦਸਮਗ੍ਰੰਥ
ਸ਼੍ਰੀ ਗੁਰੂ ਗ੍ਰੰਥਸਾਹਿਬ ਜੀ ਦੀ ਚੌਥੀ ਬੀੜ ਗੁਰੂ ਅਰਜਨਦੇਵ ਦੀ ਰਚਨਾ ਦੇ ਵਿਰੁੱਧ ਦੇਖਕੇ ਪੰਥ ਦਾ ਭਾਈਸਾਹਿਬ ਤੇ ਵਡਾ ਕੋਪ ਹੋਇਆ ਅਤੇ ਗੁਰੂ ਖਾਲਸੇ ਨੇ ਬੀੜ ਅਪ੍ਰਮਾਣ ਕੀਤੀ. ਸੰਮਤ ੧੭੯੪ ਵਿੱਚ ਭਾਈ ਮਨੀਸਿੰਘ ਜੀ, ਸਿੱਖੀ ਦਾ ਸੱਚਾ ਨਮੂਨਾ ਦੱਸਕੇ ਲਹੌਰ ਵਿੱਚ ਸ਼ਹੀਦ ਹੋਏ. ਇਨ੍ਹਾਂ ਦੇ ਦੇਹਾਂਤ ਪੁਰ ਪੰਥ ਨੇ ਦਸਮਗ੍ਰੰਥ ਨੂੰ ਦਮਦਮੇ ਸਾਹਿਬ, ਜੋ ਉਸ ਸਮੇਂ ਵਿਦਾ ਦੀ ਟਕਸਾਲ (ਸਿੱਖਾਂ ਦੀ ਕਾਸ਼ੀ ਕਰਕੇ ਪ੍ਰਸਿੱਧ) ਸੀ ਵਿਚਾਰ ਲਈ ਭੇਜਦਿੱਤਾ. ਖਾਲਸਾਦੀਵਾਨ ਵਿੱਚ ਚਿਰ ਤੋੜੀ ਇਸ ਬੀੜ ਤੇ ਚਰਚਾ ਹੋਈ. ਕਿਤਨਿਆਂ ਨੇ ਕਿਹਾ ਕਿ ਜੁਦੀ ਜੁਦੀ ਪੋਥੀਆਂ ਵਿੱਚ ਬਾਣੀ ਦਾ ਰਹਿਣਾ ਯੋਗ ਨਹੀਂ, ਇੱਕ ਜਿਲਦ ਵਿੱਚ ਹੀ ਸਭ ਦਾ ਏਕਤ੍ਰ ਰਹਿਣਾ ਠੀਕ ਹੈ. ਕਈਆਂ ਨੇ ਆਖਿਆ ਕਿ ਇਸ ਬੀੜ ਦੀਆਂ ਜੁਦੀਆਂ ਜੁਦੀਆਂ ਪੋਥੀਆਂ ਰਹਿਣ, ਜਿਨ੍ਹਾਂ ਨੂੰ ਅਧਿਕਾਰ ਅਨੁਸਾਰ ਗੁਣੀ ਗਾਨੀ ਵਿਦਾਰਥੀ ਪਠਨ ਪਾਠਨ ਕਰ ਸਕਨ, ਬਹੁਤਿਆਂ ਨੇ ਆਖਿਆ ਕਿ ਇਸ ਦੀਆਂ ਦੋ ਜਿਲਦਾਂ ਬਣਾਈਆਂ ਜਾਣ. ਇੱਕ ਵਿੱਚ ਉਹ ਬਾਣੀ ਹੋਵੇ ਜੋ ਕਲਗੀਧਰ ਦੀ ਸ਼੍ਰੀ ਮੁਖਵਾਕ ਰਚਨਾ ਨੌ ਸਤਿਗੁਰਾਂ ਦੀ ਅਕਾਲੀ ਬਾਣੀ ਤੁੱਲ ਹੈ, ਅਰ ਦੂਜੀ ਵਿੱਚ ਇਤਿਹਾਸ ਆਦਿਕ ਲਿਖੇ ਜਾਵਨ. ਬਹੁਤਿਆਂ ਨੇ ਰਾਇ ਦਿੱਤੀ ਕਿ ਹੋਰ ਸਭ ਬਾਣੀਆਂ ਤਾਂ ਭਾਈ ਮਨੀਸਿੰਘ ਜੀ ਦੀ ਲਿਖੀਆਂ ਜੋਂ ਕੀ ਤੋਂ ਰਹਿਣ, ਪਰ ਚਰਿਤ੍ਰ ਅਤੇ ਰਨਾਮੇ ਦੇ ਨਾਲ ਜੋ ੧੧. ਹਕਾਯਤਾਂ ਲਿਖੀਆਂ ਹਨ, ਇਹ ਬੀੜ ਤੋਂ ਅਲਗ ਕੀਤੀਆਂ ਜਾਣ.

ਦਸਮਗ੍ਰੰਥ
ਇਸ ਤਰਾਂ ਹੋਰ ਤਰਕ ਵਿਤਰਕ ਚਿਰ ਤਾਈਂ ਹੁੰਦੀ ਰਹੀ, ਪਰ ਕੋਈ ੈਲਾ ਨਹੀ ਹੋਇਆ. ਇਤਨੇ ਵਿੱਚ ਭਾਈ ਮਤਾਬਸਿੰਘ ਜੀ, ਮੱਸੇ ਰੰਘੜ ਦੇ ਹੱਥੋਂ (ਸੰਮਤ ੧੭੯੭ ਵਿੱਚ) ਦਰਬਾਰ ਅਮ੍ਰਿਤਸਰ ਜੀ ਦੀ ਬੇਅਦਬੀ ਦਾ ਹਾਲ ਸੁਣਕੇ ਬੀਕਾਨੇਰ ਤੋਂ ਅਮ੍ਰਿਤਸਰ ਜੀ ਉੱਪੜਨ ਲਈ ਰਾਹ ਜਾਂਦੇ, ਦਮਦਮੇ ਸਾਹਿਬ ਆ ਪੁੱਜੇ. ਪੰਥ ਨੇ ਉਨ੍ਹਾਂ ਦੀ ਰਾਇ ਭੀ ਦਸਮਗ੍ਰੰਥ ਬਾਬਤ ਲਈ, ਤਾਂ ਉਨ੍ਹਾਂ ਨੇ ਆਖਿਆ ਕਿ ਜੇ ਮੈਂ ਮੱਸੇ ਨੂੰ ਮਾਰਕੇ ਮੁੜ ਦਮਦਮੇ ਸਾਹਿਬ ਆਇਆ, ਤਾਂ ਬੀੜ ਭਾਈ ਮਨੀਸਿੰਘ ਜੀ ਦੀ ਲਿਖੀ ਕਾਇਮ ਰਹੇ, ਜੇ ਮੈ ਅਮ੍ਰਿਤਸਰ ਜੀ ਸ਼ਹੀਦ ਹੋਗਿਆ ਤਾਂ ਜਿਲਦ ਖੋਲ੍ਹਕੇ ਜੁਦੀਆਂ ਜੁਦੀਆਂ ਪੋਥੀਆਂ ਬਣਾਈਆਂ ਜਾਣ. ਭਾਈ ਮਤਾਬਸਿੰਘ ਜੀ ਬਹਾਦੁਰੀ ਨਾਲ ਪਾਮਰ ਅਨਾਈ ਮੱਸੇ ਨੂੰ ਮਾਰਕੇ ਜੈਕਾਰੇ ਗਜਾਉਂਦੇ ਦਮਦਮੇ ਸਾਹਿਬ ਆਏ. ਪੰਥ ਨੇ ਭਾਈ ਮਤਾਬਸਿੰਘ ਜੀ ਦਾ ਭਾਰੀ ਸਨਮਾਨ ਕੀਤਾ ਅਰ ਉਨ੍ਹਾਂ ਦੇ ਬਚਨ ਅਨੁਸਾਰ ਦਸਮਗ੍ਰੰਥ ਦੀ ਬੀੜ ਭਾਈ ਮਨੀਸਿੰਘ ਜੀ ਦੇ ਲਿਖੇ ਕ੍ਰਮ ਅਨੁਸਾਰ ਕਾਇਮ ਰੱਖੀ.

ਦਸਮਗ੍ਰੰਥ

ਦਸਮਗ੍ਰੰਥ ਦੀ ਬੀੜ ਇੱਕ ਭਾਈ ਸੁੱਖਾਸਿੰਘ (ਪਟਨੇ ਸਾਹਿਬ ਦੇ ਗ੍ਰੰਥੀ) ਨੇ ਭੀ ਲਿਖੀ ਹੈ, ਜਿਸ ਵਿੱਚ ਛੱਕੇ ਭਗੌਤੀਸਤੋਤ੍ਰ ਆਦਿਕ ਸ਼ਾਮਿਲ ਕਰ ਦਿੱਤੇ ਹਨ. ਆਣ ਅਤੇ ਮਨਮੌਜੀ ਲਿਖਾਰੀਆਂ ਦੀ ਕ੍ਰਿਪਾ ਨਾਲ ਕਈ ਹੋਰ ਬੀੜਾਂ ਭੀ ਬਣ ਗਈਆਂ ਹਨ ਅਤੇ ਅਰਥਾਂ ਤੋਂ ਅਨਰਥ ਹੋਗਏ ਹਨ, ਪਰ ਕਿਸੇ ਗੁਰੁਮਤ ਪ੍ਰੇਮੀ ਨੇ ਇਸ ਦੇ ਸੁਧਾਰ ਦਾ ਉਪਾਉ ਨਹੀਂ ਕੀਤਾ. ਭਾਵੇਂ ਬੀੜਾਂ ਤਾਂ ਬੇਅੰਤ ਹਨ, ਪਰ ਮੁੱਖ ਦੋ ਹੀ ਹਨ ਇੱਕ ਭਾਈ ਮਨੀਸਿੰਘ ਦੀ, ਜਿਸ ਦਾ ਦੂਜਾ ਨਾਉਂ ਭਾਈ ਦੀਪਸਿੰਘ ਵਾਲੀ ਭੀ ਹੈ, ਦੂਜੀ ਭਾਈ ਸੁੱਖਾਸਿੰਘ ਦੀ, ਜਿਸ ਨੂੰ ਲੋਕ ਾਬੀੜ ਕਰਕੇ ਭੀ ਸਦਦੇ ਹਨ.

No comments: