Saturday, March 19, 2011

Bhekh Abhekh Sabhan Te Niaraa


ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥
ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥
ਸਿਰੀਰਾਗੁ (ਮਃ ੩)  - ਅੰਗ ੨੬

ਬਹੁਤੇ ਭੇਖ ਕਰੈ ਭੇਖਧਾਰੀ ॥
ਅੰਤਰਿ ਤਿਸਨਾ ਫਿਰੈ ਅਹੰਕਾਰੀ ॥
ਆਪੁ ਨ ਚੀਨੈ ਬਾਜੀ ਹਾਰੀ ॥੬॥
ਗਉੜੀ (ਮਃ ੩)  - ਅੰਗ ੨੩੦

ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥
ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥
ਗਉੜੀ ਬ.ਅ. (ਮਃ ੫)  - ਅੰਗ ੨੫੧

ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥
ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥
ਭੇਖ ਅਨੇਕ ਅਗਨਿ ਨਹੀ ਬੁਝੈ ॥
ਕੋਟਿ ਉਪਾਵ ਦਰਗਹ ਨਹੀ ਸਿਝੈ ॥
ਛੂਟਸਿ ਨਾਹੀ ਊਭ ਪਇਆਲਿ ॥
ਮੋਹਿ ਬਿਆਪਹਿ ਮਾਇਆ ਜਾਲਿ ॥
ਅਵਰ ਕਰਤੂਤਿ ਸਗਲੀ ਜਮੁ ਡਾਨੈ ॥
ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥
ਹਰਿ ਕਾ ਨਾਮੁ ਜਪਤ ਦੁਖੁ ਜਾਇ ॥
ਨਾਨਕ ਬੋਲੈ ਸਹਜਿ ਸੁਭਾਇ ॥੪॥
ਗਉੜੀ ਸੁਖਮਨੀ (ਮਃ ੫)  - ਅੰਗ ੨੬੬

ਕਰਤੂਤਿ ਪਸੂ ਕੀ ਮਾਨਸ ਜਾਤਿ ॥
ਲੋਕ ਪਚਾਰਾ ਕਰੈ ਦਿਨੁ ਰਾਤਿ ॥
ਬਾਹਰਿ ਭੇਖ ਅੰਤਰਿ ਮਲੁ ਮਾਇਆ ॥
ਛਪਸਿ ਨਾਹਿ ਕਛੁ ਕਰੈ ਛਪਾਇਆ ॥
ਬਾਹਰਿ ਗਿਆਨ ਧਿਆਨ ਇਸਨਾਨ ॥
ਅੰਤਰਿ ਬਿਆਪੈ ਲੋਭੁ ਸੁਆਨੁ ॥
ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥
ਗਲਿ ਪਾਥਰ ਕੈਸੇ ਤਰੈ ਅਥਾਹ ॥
ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥
ਨਾਨਕ ਤੇ ਜਨ ਸਹਜਿ ਸਮਾਤਿ ॥੫॥
ਗਉੜੀ ਸੁਖਮਨੀ (ਮਃ ੫) ਗੁਰੂ ਗ੍ਰੰਥ ਸਾਹਿਬ - ਅੰਗ ੨੬੭

ਰਹਤ ਅਵਰ ਕਛੁ ਅਵਰ ਕਮਾਵਤ ॥
ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥
ਜਾਨਨਹਾਰ ਪ੍ਰਭੂ ਪਰਬੀਨ ॥
ਬਾਹਰਿ ਭੇਖ ਨ ਕਾਹੂ ਭੀਨ ॥
ਅਵਰ ਉਪਦੇਸੈ ਆਪਿ ਨ ਕਰੈ ॥
ਆਵਤ ਜਾਵਤ ਜਨਮੈ ਮਰੈ ॥
ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥
ਤਿਸ ਕੀ ਸੀਖ ਤਰੈ ਸੰਸਾਰੁ ॥
ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥
ਨਾਨਕ ਉਨ ਜਨ ਚਰਨ ਪਰਾਤਾ ॥੭॥
ਗਉੜੀ ਸੁਖਮਨੀ (ਮਃ ੫)  - ਅੰਗ ੨੬੯

ਬਾਹਰਿ ਭੇਖ ਕਰਹਿ ਘਨੇਰੇ ॥
ਅੰਤਰਿ ਬਿਖਿਆ ਉਤਰੀ ਘੇਰੇ ॥
ਅਵਰ ਉਪਦੇਸੈ ਆਪਿ ਨ ਬੂਝੈ ॥
ਐਸਾ ਬ੍ਰਾਹਮਣੁ ਕਹੀ ਨ ਸੀਝੈ ॥੩॥
ਆਸਾ (ਮਃ ੫)  - ਅੰਗ ੩੭੨

ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥
ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥੨॥
ਗੂਜਰੀ ਅਸਟ (ਮਃ ੧)  - ਅੰਗ ੫੦੪

ਬਜਰ ਕਪਾਟ ਕਾਇਆ ਗੜ੍ਹ੍ਹ ਭੀਤਰਿ ਕੂੜੁ ਕੁਸਤੁ ਅਭਿਮਾਨੀ ॥
ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥
ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥
ਗੁਰ ਸਬਦੀ ਖੋਲਾਈਅਨ੍ਹ੍ਹਿ ਹਰਿ ਨਾਮੁ ਜਪਾਨੀ ॥
ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥
ਗੂਜਰੀ  ਕੀ ਵਾਰ:੧ (ਮਃ ੩) - ਅੰਗ ੫੧੪

ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥
ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ ਭਇਆ ਸੰਨਿਆਸੀ ॥੧॥
ਗੂਜਰੀ (ਭ. ਤ੍ਰਿਲੋਚਨ)  - ਅੰਗ ੫੨੫

ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥੧॥ ਰਹਾਉ ॥
ਕਥਨ ਸੁਨਾਵਨ ਗੀਤ ਨੀਕੇ ਗਾਵਨ ਮਨ ਮਹਿ ਧਰਤੇ ਗਾਰ ॥੧॥
ਦੇਵਗੰਧਾਰੀ (ਮਃ ੫)  - ਅੰਗ ੫੩੪

ਭੇਖ ਦਿਖਾਵੈ ਸਚੁ ਨ ਕਮਾਵੈ ॥
ਕਹਤੋ ਮਹਲੀ ਨਿਕਟਿ ਨ ਆਵੈ ॥੨॥
ਸੂਹੀ (ਮਃ ੫)  - ਅੰਗ ੭੩੮

ਭੇਖ ਕਰੈ ਬਹੁਤੁ ਚਿਤੁ ਡੋਲੈ ਅੰਤਰਿ ਕਾਮੁ ਕ੍ਰੋਧੁ ਅਹੰਕਾਰੁ ॥
ਅੰਤਰਿ ਤਿਸਾ ਭੂਖ ਅਤਿ ਬਹੁਤੀ ਭਉਕਤ ਫਿਰੈ ਦਰ ਬਾਰੁ ॥੨॥
ਭੈਰਉ (ਮਃ ੩)  - ਅੰਗ ੧੧੩੨

ਖਟ ਕਰਮ ਕਿਰਿਆ ਕਰਿ ਬਹੁ ਬਹੁ ਬਿਸਥਾਰ ਸਿਧ ਸਾਧਿਕ ਜੋਗੀਆ ਕਰਿ ਜਟ ਜਟਾ ਜਟ ਜਾਟ ॥
ਕਰਿ ਭੇਖ ਨ ਪਾਈਐ ਹਰਿ ਬ੍ਰਹਮ ਜੋਗੁ ਹਰਿ ਪਾਈਐ ਸਤਸੰਗਤੀ ਉਪਦੇਸਿ ਗੁਰੂ ਗੁਰ ਸੰਤ ਜਨਾ ਖੋਲਿ ਖੋਲਿ ਕਪਾਟ ॥੧॥
ਕਾਨੜਾ (ਮਃ ੪)  - ਅੰਗ ੧੨੯੭







ਨ ਕਾਮ ਹੈ ਨ ਕ੍ਰੋਧ ਹੈ ਨ ਲੋਭ ਹੈ ਨ ਮੋਹ ਹੈ ॥
ਨ ਦ੍ਵੈਖ ਹੈ ਨ ਭੇਖ ਹੈ ਨ ਦੁਈ ਹੈ ਨ ਦ੍ਰੋਹ ਹੈ ॥
ਨ ਕਾਲ ਹੈ ਨ ਬਾਲ ਹੈ ਸਦੀਵ ਦਿਆਲ ਰੂਪ ਹੈ ॥
ਅਗੰਜ ਹੈ ਅਭੰਜ ਹੈ ਅਭਰਮ ਹੈ ਅਭੂਤ ਹੈ ॥੧੪॥੧੭੪॥
ਅਕਾਲ ਉਸਤਤਿ - ੧੭੪ - ਸ੍ਰੀ ਦਸਮ ਗ੍ਰੰਥ ਸਾਹਿਬ


ਚਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥
ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤਿ ਕਿਹ ॥
ਅਚਲ ਮੂਰਤਿ ਅਨਭਵ ਪ੍ਰਕਾਸ ਅਮਿਤੋਜ ਕਹਿਜੈ ॥
ਕੋਟਿ ਇੰਦ੍ਰ ਇੰਦ੍ਰਾਣਿ ਸਾਹੁ ਸਾਹਾਣਿ ਗਣਿਜੈ ॥
ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤਿ ਨੇਤਿ ਬਨ ਤ੍ਰਿਣ ਕਹਤ ॥
ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਣਤ ਸੁਮਤਿ ॥੧॥
ਜਾਪੁ - ੧ - ਸ੍ਰੀ ਦਸਮ ਗ੍ਰੰਥ ਸਾਹਿਬ

ਜਿਹ ਜਾਤਿ ਪਾਤਿ ਨਹੀ ਸਤ੍ਰ ਮਿਤ੍ਰ ॥
ਜਿਹ ਨੇਹ ਗੇਹ ਨਹੀ ਚਿਹਨ ਚਿਤ੍ਰ ॥
ਜਿਹ ਰੰਗ ਰੂਪ ਨਹੀ ਰਾਗ ਰੇਖ ॥
ਜਿਹ ਜਨਮ ਜਾਤਿ ਨਹੀ ਭਰਮ ਭੇਖ ॥੪॥੧੨੪॥
ਅਕਾਲ ਉਸਤਤਿ - ੧੨੪ - ਸ੍ਰੀ ਦਸਮ ਗ੍ਰੰਥ ਸਾਹਿਬ


ਅਛੇਦ ਛੇਦ ਹੈ ਸਦਾ ਅਗੰਜ ਗੰਜ ਗੰਜ ਹੈ ॥
ਅਭੂਤ ਭੇਖ ਹੈ ਬਲੀ ਅਰੂਪ ਰਾਗ ਰੰਗ ਹੈ ॥
ਨ ਦ੍ਵੈਖ ਹੈ ਨ ਭੇਖ ਹੈ ਨ ਕਾਮ ਕ੍ਰੋਧ ਕਰਮ ਹੈ ॥
ਨ ਜਾਤਿ ਹੈ ਨ ਪਾਤਿ ਹੈ ਨ ਚਿਤ੍ਰ ਚਿਹਨ ਬਰਨ ਹੈ ॥੧੫॥੧੭੫॥
ਅਕਾਲ ਉਸਤਤਿ - ੧੭੫ - ਸ੍ਰੀ ਦਸਮ ਗ੍ਰੰਥ ਸਾਹਿਬ

ਦੇਹ ਗੇਹ ਨ ਨੇਹ ਸਨੇਹਿ ਅਬੇਹ ਨਾਕ ਅਜੀਤ ॥
ਸਰਬ ਗੰਜਨ ਸਰਬ ਭੰਜਨ ਸਰਬ ਤੇ ਅਨਭੀਤ ॥
ਸਰਬ ਕਰਤਾ ਸਰਬ ਹਰਤਾ ਸਰਬ ਦਯਾਲ ਅਦ੍ਵੈਖ ॥
ਚਕ੍ਰ ਚਿਹਨ ਨ ਬਰਨ ਜਾ ਕੋ ਜਾਤਿ ਪਾਤਿ ਨ ਭੇਖ ॥੯॥੧੮੯॥
ਅਕਾਲ ਉਸਤਤਿ - ੧੮੯ - ਸ੍ਰੀ ਦਸਮ ਗ੍ਰੰਥ ਸਾਹਿਬ

ਮੋਨ ਭਜੇ ਨਹੀ ਮਾਨ ਤਜੇ ਨਹੀ ਭੇਖ ਸਜੇ ਨਹੀ ਮੂੰਡ ਮੁੰਡਾਏ ॥
ਕੰਠਿ ਨ ਕੰਠੀ ਕਠੋਰ ਧਰੈ ਨਹੀ ਸੀਸ ਜਟਾਨ ਕੇ ਜੂਟ ਸੁਹਾਏ ॥
ਸਾਚੁ ਕਹੋ ਸੁਨਿ ਲੈ ਚਿਤੁ ਦੈ ਬਿਨੁ ਦੀਨ ਦਿਆਲ ਕੀ ਸਾਮ ਸਿਧਾਏ ॥
ਪ੍ਰੀਤਿ ਕਰੇ ਪ੍ਰਭੁ ਪਾਯਤ ਹੈ ਕਿਰਪਾਲ ਨ ਭੀਜਤ ਲਾਂਡ ਕਟਾਏ ॥੧੦੦॥
ਬਚਿਤ੍ਰ ਨਾਟਕ ਅ. ੧ - ੧੦੦ - ਸ੍ਰੀ ਦਸਮ ਗ੍ਰੰਥ ਸਾਹਿਬ

ਕਹਿਯੋ ਪ੍ਰਭੂ ਸੁ ਭਾਖਿਹੌ ॥
ਕਿਸੂ ਨ ਕਾਨ ਰਾਖਿਹੌ ॥
ਕਿਸੂ ਨ ਭੇਖ ਭੀਜਹੌ ॥
ਅਲੇਖ ਬੀਜ ਬੀਜਹੌ ॥੩੪॥
ਬਚਿਤ੍ਰ ਨਾਟਕ ਅ. ੬ - ੩੪ - ਸ੍ਰੀ ਦਸਮ ਗ੍ਰੰਥ ਸਾਹਿਬ

ਪਖਾਣ ਪੂਜਿ ਹੌ ਨਹੀ ॥
ਨ ਭੇਖ ਭੀਜ ਹੌ ਕਹੀ ॥
ਅਨੰਤ ਨਾਮੁ ਗਾਇਹੌ ॥
ਪਰਮ ਪੁਰਖ ਪਾਇਹੌ ॥੩੫॥
ਬਚਿਤ੍ਰ ਨਾਟਕ ਅ. ੬ - ੩੫ - ਸ੍ਰੀ ਦਸਮ ਗ੍ਰੰਥ ਸਾਹਿਬ

ਜੇ ਜੇ ਭੇਖ ਸੁ ਤਨ ਮੈ ਧਾਰੈ ॥
ਤੇ ਪ੍ਰਭ ਜਨ ਕਛੁ ਕੈ ਨ ਬਿਚਾਰੈ ॥
ਸਮਝ ਲੇਹੁ ਸਭ ਜਨ ਮਨ ਮਾਹੀ ॥
ਡਿੰਭਨ ਮੈ ਪਰਮੇਸੁਰ ਨਾਹੀ ॥੫੩॥
ਬਚਿਤ੍ਰ ਨਾਟਕ ਅ. ੬ - ੫੩ - ਸ੍ਰੀ ਦਸਮ ਗ੍ਰੰਥ ਸਾਹਿਬ

ਭੇਖ ਦਿਖਾਏ ਜਗਤ ਕੋ ਲੋਗਨ ਕੋ ਬਸਿ ਕੀਨ ॥
ਅੰਤਿ ਕਾਲਿ ਕਾਤੀ ਕਟਿਯੋ ਬਾਸੁ ਨਰਕ ਮੋ ਲੀਨ ॥੫੬॥
ਬਚਿਤ੍ਰ ਨਾਟਕ ਅ. ੬ - ੫੬ - ਸ੍ਰੀ ਦਸਮ ਗ੍ਰੰਥ ਸਾਹਿਬ

ਅਜਾਤ ਪਾਤ ਅਮਾਤ ਤਾਤ ਅਜਾਤ ਸਿਧ ਹੈ ਸਦਾ ॥
ਅਸਤ੍ਰ ਮਿਤ੍ਰ ਪੁਤ੍ਰ ਪਉਤ੍ਰ ਜਤ੍ਰ ਤਤ੍ਰ ਸਰਬਦਾ ॥
ਅਖੰਡ ਮੰਡ ਚੰਡ ਉਦੰਡ ਅਖੰਡ ਖੰਡ ਭਾਖੀਐ ॥
ਨ ਰੂਪ ਰੰਗ ਰੇਖ ਅਲੇਖ ਭੇਖ ਮੈ ਨ ਰਾਖੀਐ ॥੪॥੧੦੭॥
ਗਿਆਨ ਪ੍ਰਬੋਧ - ੧੦੭ - ਸ੍ਰੀ ਦਸਮ ਗ੍ਰੰਥ ਸਾਹਿਬ

ਰੂਪ ਅਨੂਪ ਸਰੂਪ ਅਪਾਰਾ ॥
ਭੇਖ ਅਭੇਖ ਸਭਨ ਤੇ ਨਿਆਰਾ ॥
ਦਾਇਕ ਸਭੋ ਅਜਾਚੀ ਸਭ ਤੇ ॥
ਜਾਨ ਲਯੋ ਕਰਤਾ ਹਮ ਤਬ ਤੇ ॥੧੬॥
੨੪ ਅਵਤਾਰ ਮੱਛ - ੧੬ - ਸ੍ਰੀ ਦਸਮ ਗ੍ਰੰਥ ਸਾਹਿਬ

ਲਗਨ ਸਗਨ ਤੇ ਰਹਤ ਨਿਰਾਲਮ ॥
ਹੈ ਯਹ ਕਥਾ ਜਗਤ ਮੈ ਮਾਲਮ ॥
ਜੰਤ੍ਰ ਮੰਤ੍ਰ ਤੰਤ੍ਰ ਨ ਰਿਝਾਯਾ ॥
ਭੇਖ ਕਰਤ ਕਿਨਹੂੰ ਨਹਿ ਪਾਯਾ ॥੧੭॥
੨੪ ਅਵਤਾਰ ਮੱਛ - ੧੭ - ਸ੍ਰੀ ਦਸਮ ਗ੍ਰੰਥ ਸਾਹਿਬ

ਜੋਗੀ ਸੰਨਿਆਸੀ ਹੈ ਜੇਤੇ ॥
ਮੁੰਡੀਆ ਮੁਸਲਮਾਨ ਗਨ ਕੇਤੇ ॥
ਭੇਖ ਧਰੇ ਲੂਟਤ ਸੰਸਾਰਾ ॥
ਛਪਤ ਸਾਧੁ ਜਿਹ ਨਾਮੁ ਆਧਾਰਾ ॥੨੩॥
੨੪ ਅਵਤਾਰ ਮੱਛ - ੨੩ - ਸ੍ਰੀ ਦਸਮ ਗ੍ਰੰਥ ਸਾਹਿਬ

ਦੂਤ ਸ੍ਰਿਗਾਲ ਪਠਿਯੋ ਹਰਿ ਕੋ ਕਹਿ ਹਉ ਹਰਿ ਹਉ ਤੁਹਿ ਕਿਉ ਕਹਵਾਯੋ ॥
ਭੇਖ ਸੋਊ ਕਰਿ ਦੂਰ ਸਬੈ ਕਬਿ ਸ੍ਯਾਮ ਅਬੈ ਜੋ ਤੈ ਭੇਖ ਬਨਾਯੋ ॥
ਤੈ ਰੇ ਗੁਆਰ ਹੈ ਗੋਕੁਲ ਨਾਥ ਕਹਾਵਤ ਹੈ ਡਰੁ ਤੋਹਿ ਨ ਆਯੋ ॥
ਕੈ ਇਹ ਦੂਤ ਕੋ ਮਾਨ ਕਹਿਯੋ ਨਹੀ ਪੇਖਿ ਹਉ ਲੀਨੋ ਸਭੈ ਦਲ ਆਯੋ ॥੨੨੬੨॥
੨੪ ਅਵਤਾਰ ਕ੍ਰਿਸਨ - ੨੨੬੨ - ਸ੍ਰੀ ਦਸਮ ਗ੍ਰੰਥ ਸਾਹਿਬ

No comments: