Monday, January 14, 2013

Sabad Patisahee 10
ਸਬਦ ॥
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਜੀ ਕੀ ਫਤਹਿ ॥
ਰਾਗ ਰਾਮਕਲੀ ਪਾਤਸਾਹੀ ੧੦ ॥
ਰੇ ਮਨ ਐਸੋ ਕਰਿ ਸੰਨਿਆਸਾ ॥
ਬਨ ਸੇ ਸਦਨ ਸਬੈ ਕਰ ਸਮਝਹੁ ਮਨ ਹੀ ਮਾਹਿ ਉਦਾਸਾ ॥੧॥ ਰਹਾਉ ॥
ਜਤ ਕੀ ਜਟਾ ਜੋਗ ਕੋ ਮਜਨੁ ਨੇਮ ਕੇ ਨਖੁਨ ਬਢਾਓ ॥
ਗਿਆਨ ਗੁਰੂ ਆਤਮ ਉਪਦੇਸਹੁ ਨਾਮ ਬਿਭੂਤ ਲਗਾਓ ॥੧॥
ਅਲਪ ਅਹਾਰ ਸੁਲਪ ਸੀ ਨਿੰਦ੍ਰਾ ਦਯਾ ਛਿਮਾ ਤਨ ਪ੍ਰੀਤਿ ॥
ਸੀਲ ਸੰਤੋਖ ਸਦਾ ਨਿਰਬਾਹਿਬੋ ਹ੍ਵੈਬੋ ਤ੍ਰਿਗੁਣ ਅਤੀਤ ॥੨॥
ਕਾਮ ਕ੍ਰੋਧ ਹੰਕਾਰ ਲੋਭ ਹਠ ਮੋਹ ਨ ਮਨ ਮੋ ਲਯਾਵੈ ॥
ਤਬ ਹੀ ਆਤਮ ਤਤ ਕੋ ਦਰਸੈ ਪਰਮ ਪੁਰਖ ਕਹ ਪਾਵੈ ॥੩॥੧॥
ਸ਼ਬਦ ਹਜ਼ਾਰੇ - ਸ੍ਰੀ ਦਸਮ ਗ੍ਰੰਥ ਸਾਹਿਬ


ਰਾਮਕਲੀ ਪਾਤਸਾਹੀ ੧੦ ॥
ਰੇ ਮਨ ਇਹ ਬਿਧਿ ਜੋਗ ਕਮਾਓ ॥
ਸਿੰਙੀ ਸਾਚੁ ਅਕਪਟ ਕੰਠਲਾ ਧਿਆਨ ਬਿਭੂਤ ਚੜਾਓ ॥੧॥ ਰਹਾਉ ॥
ਤਾਤੀ ਗਹੁ ਆਤਮ ਬਸਿ ਕਰ ਕੀ ਭਿਛਾ ਨਾਮੁ ਅਧਾਰੰ ॥
ਬਾਜੈ ਪਰਮ ਤਾਰ ਤਤੁ ਹਰਿ ਕੋ ਉਪਜੈ ਰਾਗ ਰਸਾਰੰ ॥੧॥
ਉਘਟੈ ਤਾਨ ਤਰੰਗ ਰੰਗਿ ਅਤਿ ਗਿਆਨ ਗੀਤ ਬੰਧਾਨੰ ॥
ਚਕਿ ਚਕਿ ਰਹੇ ਦੇਵ ਦਾਨਵ ਮੁਨਿ ਛਕਿ ਛਕਿ ਬ੍ਯੋਮ ਬਿਵਾਨੰ ॥੨॥
ਆਤਮ ਉਪਦੇਸ ਭੇਸੁ ਸੰਜਮ ਕੋ ਜਾਪ ਸੁ ਅਜਪਾ ਜਾਪੈ ॥
ਸਦਾ ਰਹੈ ਕੰਚਨ ਸੀ ਕਾਯਾ ਕਾਲ ਨ ਕਬਹੂੰ ਬ੍ਯਾਪੈ ॥੩॥੨॥
ਸ਼ਬਦ ਹਜ਼ਾਰੇ - ਸ੍ਰੀ ਦਸਮ ਗ੍ਰੰਥ ਸਾਹਿਬ

ਰਾਮਕਲੀ ਪਾਤਸਾਹੀ ੧੦ ॥
ਪ੍ਰਾਨੀ ਪਰਮ ਪੁਰਖ ਪਗਿ ਲਾਗੋ ॥
ਸੋਵਤ ਕਹਾ ਮੋਹ ਨਿੰਦ੍ਰਾ ਮੈ ਕਬਹੂੰ ਸੁਚਿਤ ਹ੍ਵੈ ਜਾਗੋ ॥੧॥ ਰਹਾਉ ॥
ਔਰਨ ਕਹਾ ਉਪਦੇਸਤ ਹੈ ਪਸੁ ਤੋਹਿ ਪ੍ਰਬੋਧ ਨ ਲਾਗੋ ॥
ਸਿੰਚਤ ਕਹਾ ਪਰੇ ਬਿਖਿਯਨ ਕਹ ਕਬਹੂੰ ਬਿਖੈ ਰਸ ਤ੍ਯਾਗੋ ॥੧॥
ਕੇਵਲ ਕਰਮ ਭਰਮ ਸੇ ਚੀਨਹੁ ਧਰਮ ਕਰਮ ਅਨੁਰਾਗੋ ॥
ਸੰਗ੍ਰਹਿ ਕਰੋ ਸਦਾ ਸਿਮਰਨ ਕੋ ਪਰਮ ਪਾਪ ਤਜਿ ਭਾਗੋ ॥੨॥
ਜਾ ਤੇ ਦੂਖ ਪਾਪ ਨਹਿ ਭੇਟੈ ਕਾਲ ਜਾਲ ਤੇ ਤਾਗੋ ॥
ਜੌ ਸੁਖ ਚਾਹੋ ਸਦਾ ਸਭਨ ਕੌ ਤੌ ਹਰਿ ਕੇ ਰਸਿ ਪਾਗੋ ॥੩॥੩॥
ਸ਼ਬਦ ਹਜ਼ਾਰੇ - ਸ੍ਰੀ ਦਸਮ ਗ੍ਰੰਥ ਸਾਹਿਬ

ਰਾਗ ਸੋਰਠਿ ਪਾਤਸਾਹੀ ੧੦ ॥
ਪ੍ਰਭ ਜੂ ਤੋ ਕਹ ਲਾਜ ਹਮਾਰੀ ॥
ਨੀਲਕੰਠ ਨਰਹਰਿ ਨਾਰਾਇਣ ਨੀਲ ਬਸਨ ਬਨਵਾਰੀ ॥੧॥ ਰਹਾਉ ॥
ਪਰਮ ਪੁਰਖ ਪਰਮੇਸੁਰ ਸੁਆਮੀ ਪਾਵਨ ਪਉਨ ਅਹਾਰੀ ॥
ਮਾਧਵ ਮਹਾ ਜੋਤਿ ਮਧੁ ਮਰਦਨ ਮਾਨ ਮੁਕੰਦ ਮੁਰਾਰੀ ॥੧॥
ਨਿਰਬਿਕਾਰ ਨਿਰਜੁਰ ਨਿਦ੍ਰਾ ਬਿਨੁ ਨਿਰਬਿਖ ਨਰਕ ਨਿਵਾਰੀ ॥
ਕ੍ਰਿਪਾ ਸਿੰਧੁ ਕਾਲ ਤ੍ਰੈ ਦਰਸੀ ਕੁਕ੍ਰਿਤ ਪ੍ਰਨਾਸਨ ਕਾਰੀ ॥੨॥
ਧਨੁਰ ਪਾਨ ਧ੍ਰਿਤਮਾਨ ਧਰਾਧਰ ਅਨਿਬਿਕਾਰ ਅਸਿ ਧਾਰੀ ॥
ਹਉ ਮਤਿ ਮੰਦ ਚਰਨ ਸਰਨਾਗਤਿ ਕਰ ਗਹਿ ਲੇਹੁ ਉਬਾਰੀ ॥੩॥੧॥੪॥
ਸ਼ਬਦ ਹਜ਼ਾਰੇ - ਸ੍ਰੀ ਦਸਮ ਗ੍ਰੰਥ ਸਾਹਿਬ

ਰਾਗ ਕਲਿਆਣ ਪਾਤਸਾਹੀ ੧੦ ॥
ਬਿਨੁ ਕਰਤਾਰ ਨ ਕਿਰਤਮ ਮਾਨੋ ॥
ਆਦਿ ਅਜੋਨਿ ਅਜੈ ਅਬਿਨਾਸੀ ਤਿਹ ਪਰਮੇਸੁਰ ਜਾਨੋ ॥੧॥ ਰਹਾਉ ॥
ਕਹਾ ਭਯੋ ਜੋ ਆਨਿ ਜਗਤ ਮੈ ਦਸਕੁ ਅਸੁਰ ਹਰਿ ਘਾਏ ॥
ਅਧਿਕ ਪ੍ਰਪੰਚ ਦਿਖਾਇ ਸਭਨ ਕਹ ਆਪਹਿ ਬ੍ਰਹਮੁ ਕਹਾਏ ॥੧॥
ਭੰਜਨ ਗੜ੍ਹਨ ਸਮਰਥ ਸਦਾ ਪ੍ਰਭ ਸੋ ਕਿਮ ਜਾਤਿ ਗਿਨਾਯੋ ॥
ਤਾ ਤੇ ਸਰਬ ਕਾਲ ਕੇ ਅਸਿ ਕੋ ਘਾਇ ਬਚਾਇ ਨ ਆਯੋ ॥੨॥
ਕੈਸੇ ਤੋਹਿ ਤਾਰਿ ਹੈ ਸੁਨਿ ਜੜ ਆਪ ਡੁਬਯੋ ਭਵ ਸਾਗਰ ॥
ਛੁਟਿ ਹੋ ਕਾਲ ਫਾਸ ਤੇ ਤਬ ਹੀ ਗਹੋ ਸਰਨਿ ਜਗਤਾਗਰ ॥੩॥੧॥੫॥
ਸ਼ਬਦ ਹਜ਼ਾਰੇ - ਸ੍ਰੀ ਦਸਮ ਗ੍ਰੰਥ ਸਾਹਿਬ

ਖ੍ਯਾਲ ਪਾਤਿਸਾਹੀ ੧੦ ॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾ ਦਾ ਕਹਣਾ ॥
ਤੁਧੁ ਬਿਨੁ ਰੋਗੁ ਰਜਾਈਯਾ ਦਾ ਓਢਣੁ ਨਾਗ ਨਿਵਾਸਾ ਦਾ ਰਹਣਾ ॥
ਸੂਲ ਸੁਰਾਹੀ ਖੰਜਰ ਪਿਯਾਲਾ ਬਿੰਗੁ ਕਸਾਈਯਾ ਦਾ ਸਹਣਾ ॥
ਯਾਰੜੇ ਦਾ ਸਾਨੂੰ ਸਥਰ ਚੰਗਾ ਭਠ ਖੇੜਿਆਂ ਦਾ ਰਹਣਾ ॥੧॥੧॥੬॥
ਸ਼ਬਦ ਹਜ਼ਾਰੇ - ਸ੍ਰੀ ਦਸਮ ਗ੍ਰੰਥ ਸਾਹਿਬ

ਰਾਗ ਤਿਲੰਗ ਕਾਫੀ ਪਾਤਸਾਹੀ ੧੦ ॥
ਕੇਵਲ ਕਾਲ ਈ ਕਰਤਾਰ ॥
ਆਦਿ ਅੰਤਿ ਅਨੰਤ ਮੂਰਤਿ ਗੜਨ ਭੰਜਨ ਹਾਰ ॥੧॥ ਰਹਾਉ ॥
ਨਿੰਦ ਉਸਤਤਿ ਜਉਨ ਕੇ ਸਮ ਸਤ੍ਰ ਮਿਤ੍ਰ ਨ ਕੋਇ ॥
ਕਉਨ ਬਾਟ ਪਰੀ ਤਿਸੈ ਪਥ ਸਾਰਥੀ ਰਥ ਹੋਇ ॥੧॥
ਤਾਤ ਮਾਤ ਨ ਜਾਤਿ ਜਾਕਰ ਪੁਤ੍ਰ ਪੌਤ੍ਰ ਮੁਕੰਦ ॥
ਕਉਨ ਕਾਜ ਕਹਾਹਿਂਗੇ ਤੇ ਆਨਿ ਦੇਵਿਕ ਨੰਦ ॥੨॥
ਦੇਵ ਦੈਤ ਦਿਸਾ ਵਿਸਾ ਜਿਹ ਕੀਨ ਸਰਬ ਪਸਾਰ ॥
ਕਉਨ ਉਪਮਾ ਤੌਨ ਕੌ ਮੁਖਿ ਲੇਤ ਨਾਮੁ ਮੁਰਾਰਿ ॥੩॥੧॥੭॥
ਸ਼ਬਦ ਹਜ਼ਾਰੇ - ਸ੍ਰੀ ਦਸਮ ਗ੍ਰੰਥ ਸਾਹਿਬ

ਰਾਗ ਬਿਲਾਵਲੁ ਪਾਤਸਾਹੀ ੧੦ ॥
ਸੋ ਕਿਮ ਮਾਨਸ ਰੂਪ ਕਹਾਏ ॥
ਸਿਧ ਸਮਾਧਿ ਸਾਧ ਕਰ ਹਾਰੇ ਕ੍ਯੋ ਹੂੰ ਨ ਦੇਖਨ ਪਾਏ ॥੧॥ ਰਹਾਉ ॥
ਨਾਰਦ ਬਿਆਸ ਪਰਾਸਰ ਧੂਅ ਸੇ ਧਿਆਵਤ ਧਿਆਨ ਲਗਾਏ ॥
ਬੇਦ ਪੁਰਾਨ ਹਾਰਿ ਹਠ ਛਾਡਿਓ ਤਦਪਿ ਧਿਆਨ ਨ ਆਏ ॥੧॥
ਦਾਨਵ ਦੇਵ ਪਿਸਾਚ ਪ੍ਰੇਤ ਤੇ ਨੇਤਹ ਨੇਤ ਕਹਾਏ ॥
ਸੂਛਮ ਤੇ ਸੂਛਮ ਕਰ ਚੀਨੇ ਬ੍ਰਿਧਨ ਬ੍ਰਿਧ ਬਤਾਏ ॥੨॥
ਭੂਮਿ ਅਕਾਸ ਪਤਾਲ ਸਭੈ ਸਜਿ ਏਕ ਅਨੇਕ ਸਦਾਏ ॥
ਸੋ ਨਰ ਕਾਲ ਫਾਸ ਤੇ ਬਾਚੇ ਜੋ ਹਰਿ ਸਰਣਿ ਸਿਧਾਏ ॥੩॥੧॥੮॥
ਸ਼ਬਦ ਹਜ਼ਾਰੇ - ਸ੍ਰੀ ਦਸਮ ਗ੍ਰੰਥ ਸਾਹਿਬ

ਰਾਗ ਦੇਵਗੰਧਾਰੀ ਪਾਤਸਾਹੀ ੧੦ ॥
ਇਕ ਬਿਨ ਦੂਸਰ ਸੋ ਨ ਚਿਨਾਰ ॥
ਭੰਜਨ ਗੜਨ ਸਮਰਥ ਸਦਾ ਪ੍ਰਭ ਜਾਨਤ ਹੈ ਕਰਤਾਰ ॥੧॥ ਰਹਾਉ ॥
ਕਹਾ ਭਇਓ ਜੋ ਅਤਿ ਹਿਤ ਚਿਤਿ ਕਰਿ ਬਹੁ ਬਿਧਿ ਸਿਲਾ ਪੁਜਾਈ ॥
ਪ੍ਰਾਨ ਥਕਿਓ ਪਾਹਨ ਕਹ ਪਰਸਤ ਕਛੁ ਕਰਿ ਸਿਧ ਨ ਆਈ ॥੧॥
ਅਛਤ ਧੂਪ ਦੀਪ ਅਰਪਤ ਹੈ ਪਾਹਨ ਕਛੂ ਨ ਖੈ ਹੈ ॥
ਤਾ ਮੈ ਕਹਾ ਸਿਧਿ ਹੈ ਰੇ ਜੜ ਤੋਹਿ ਕਛੂ ਬਰੁ ਦੈ ਹੈ ॥੨॥
ਜੌ ਜਿਯ ਹੋਤ ਤੌ ਦੇਤ ਕਛੁ ਤੁਹਿ ਕਰ ਮਨ ਬਚ ਕਰਮ ਬਿਚਾਰੁ ॥
ਕੇਵਲ ਏਕ ਸਰਣਿ ਸੁਆਮੀ ਬਿਨੁ ਯੌ ਨਹਿ ਕਤਹਿ ਉਧਾਰ ॥੩॥੧॥੯॥
ਸ਼ਬਦ ਹਜ਼ਾਰੇ - ਸ੍ਰੀ ਦਸਮ ਗ੍ਰੰਥ ਸਾਹਿਬ

ਰਾਗ ਦੇਵਗੰਧਾਰੀ ਪਾਤਸਾਹੀ ੧੦ ॥
ਬਿਨੁ ਹਰਿ ਨਾਮੁ ਨ ਬਾਚਨ ਪੈ ਹੈ ॥
ਚੌਹਦ ਲੋਕ ਜਾਹਿ ਬਸਿ ਕੀਨੇ ਤਾ ਤੇ ਕਹਾ ਪਲੈ ਹੈ ॥੧॥ ਰਹਾਉ ॥
ਰਾਮ ਰਹੀਮ ਉਬਾਰ ਨ ਸਕਹੈ ਜਾ ਕਰ ਨਾਮ ਰਟੈ ਹੈ ॥
ਬ੍ਰਹਮਾ ਬਿਸਨੁ ਰੁਦ੍ਰ ਸੂਰਜ ਸਸਿ ਤੇ ਬਸਿ ਕਾਲ ਸਬੈ ਹੈ ॥੧॥
ਬੇਦ ਪੁਰਾਨ ਕੁਰਾਨ ਸਬੈ ਮਤ ਜਾ ਕਰ ਨੇਤਿ ਕਹੈ ਹੈ ॥
ਇੰਦ੍ਰ ਫਨਿੰਦ੍ਰ ਮੁਨਿੰਦ੍ਰ ਕਲਪ ਬਹੁ ਧਿਆਵਤ ਧਿਆਨ ਨ ਐ ਹੈ ॥੨॥
ਜਾ ਕਰ ਰੂਪ ਰੰਗ ਨਹਿ ਜਨਿਯਤਿ ਸੋ ਕਿਮਿ ਸ੍ਯਾਮ ਕਹੈ ਹੈ ॥
ਛੁਟਹੋ ਕਾਲ ਜਾਲ ਤੇ ਤਬ ਹੀ ਤਾਹਿ ਚਰਨਿ ਲਪਟੈ ਹੈ ॥੩॥੧॥੧੦॥
ਸ਼ਬਦ ਹਜ਼ਾਰੇ - ਸ੍ਰੀ ਦਸਮ ਗ੍ਰੰਥ ਸਾਹਿਬ


No comments: